Movie News

ਕਾਮੇਡੀ 'ਤੇ ਰੁਮਾਂਸ ਨਾਲ ਮਨੋਰੰਜਨ ਭਰਪੂਰ ਪਰਿਵਾਰਕ ਫ਼ਿਲਮ ਹੋਵੇਗੀ 'ਖਤਰੇ ਦਾ ਘੁੱਗੂ'

ਪਾਲੀਵੁੱਡ ਪੋਸਟ- ‘ਅਨੰਤਾ ਫਿਲਮਜ਼’ ਬੈਨਰ ਹੇਠ ਬਣੀ ਪੰਜਾਬੀ ਫ਼ਿਲਮ ‘ਖਤਰੇ ਦਾ ਘੁੱਗੂ’ ਆਗਾਮੀ 17 ਜਨਵਰੀ 2020 ਨੂੰ ਸਿਨੇਮਾਂਘਰਾਂ ਦਾ ਸ਼ਿੰਗਾਰ ਬਨਣ ਲਈ ਤਿਆਰ ਹੈ।ਜਦ ਤੋਂ ਇਸ ਫ਼ਿਲਮ ਦਾ ਟਰੇਲਰ ਲਾਂਚ ਹੋਇਆ ਹੈ ਉਸ ਦਿਨ ਤੋਂ ਹੀ ਦਰਸ਼ਕ ਇਸ ਫ਼ਿਲਮ ਦੀ ਸ਼ਿੱਦਤ ਨਾਲ ਉਡੀਕ ਕਰਦੇ ਨਜ਼ਰ ਆ ਰਹੇ ਹਨ।ਇਸ ਫਿਲਮ ਵਿੱਚ ਜੌਰਡਨ ਸੰਧੂ ਤੇ ਦਿਲਜੋਤ ਦੀ ਮੁੱਖ ਜੋੜੀ ਤੋਂ ਇਲਾਵਾ ਬੀ ਐਨ ਸ਼ਰਮਾ, ਅਨੀਤਾ ਸਬਦੀਸ਼ ,ਪ੍ਰਕਾਸ਼ ਗਾਧੂ, ਸੁਤਿੰਦਰ ਕੌਰ,ਨੀਟੂ ਪੰਧੇਰ,ਰਾਜ ਧਾਲੀਵਾਲ, ਸਮਿੰਦਰ ਵਿੱਕੀ, ਜਸ਼ਨਜੀਤ ਗੋਸਾ,ਬਸ਼ੀਰ ਅਲੀ, ਕਾਕਾ ਕੌਤਕੀ, ਰਾਜਵਿੰਦਰ ਸਮਰਾਲਾ,ਰੂਬੀ ਅਟਵਾਲ, ਸੰਜੂ ਸੰਲੌਕੀ, ਦਿਲਾਵਰ ਸਿੱਧੂ, ਵਿਜੇ ਟੰਡਨ ਤੇ ਰਵਿੰਦਰ ਮੰਡ ਨੇ ਵੀ ਅਹਿਮ ਕਿਰਦਾਰ ਨਿਭਾਏ ਹਨ। ਨਿਰਮਾਤਾ ਅਮਨ ਚੀਮਾ ਵਲੋਂ ਪ੍ਰੋਡਿਊਸ ਅਤੇ ਨਿਰਦੇਸ਼ਕ ਸ਼ਿਵਤਾਰ ਸ਼ਿਵ ਤੇ ਅਮਨ ਚੀਮਾ ਵਲੋਂ ਨਿਰਦੇਸ਼ਿਤ ਕੀਤੀ ਇਹ ਫਿਲਮ ਅੱਜ ਦੇ ਸਮੇਂ ਦੀ ਕਹਾਣੀ ਅਧਾਰਤ ਹੈ ਜੋ ਰੁਮਾਂਟਿਕਤਾ ਅਤੇ ਕਾਮੇਡੀ ਭਰਪੂਰ ਹੈ।ਫਿਲਮ ਦੀ ਕਹਾਣੀ ਤੇ ਡਾਇਲਾਗ ਰਵਿੰਦਰ ਮੰਡ ਨੇ ਲਿਖੇ ਹਨ। ਇਸ ਫਿਲਮ ਦਾ ਗੀਤ ਸੰਗੀਤ ਬਹੁਤ ਹੀ ਵਧੀਆ ਹੈ ਜੋ ਫਿਲਮ ਦੀ ਕਹਾਣੀ ਬੇਸਡ ਹੈ।ਫਿਲਮ ਦੇ ਗੀਤ ਬੰਟੀ ਬੈਂਸ਼ ਨੇ ਲਿਖੇ ਹਨ ਅਤੇ ਸੰਗੀਤ ਡੈਵੀ ਸਿੰਘ ਨੇ ਤਿਆਰ ਕੀਤਾ ਹੈ।ਫਿਲਮ ਦੇ ਡ੍ਰਿਸਟੀਬਿਊਟਰ ‘ਓਮ ਜੀ ਸਟਾਰ ਸਟੂਡੀਓ’ ਮੁਨੀਸ਼ ਸਾਹਨੀ ਹਨ ।