ArticlesFeaturedMovie Reviews

ਕਾਮੇਡੀ, ਵਿਰਾਸਤੀ ਮਨੋਰੰਜਨ ਅਤੇ ਜਜ਼ਬਾਤਾਂ ਦੀ ਸੁਮੇਲ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਨੇ ਸਿਨੇਮਾਂਘਰਾਂ ‘ਚ ਲਾਈ ਰੌਣਕ

ਪਾਲੀਵੁੱਡ ਪੋਸਟ- ਪੰਜਾਬ ਦੇ ਨਾਮੀ ਗਾਇਕ ਅਤੇ ਪਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਅਭਿਨੇਤਾ ਗਿੱਪੀ ਗਰੇਵਾਲ ਦੀ ਨਵੀਂ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਬੀਤੀ ਕੱਲ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਹੈ ਜਿਸ ਨੂੰ ਦਰਸ਼ਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਗਿੱਪੀ ਗਰੇਵਾਲ ਵੱਲੋਂ ਖੁਦ ਡਾਇਰੈਕਟ ਕੀਤੀ ਇਸ ਫ਼ਿਲਮ ਵਿੱਚ ਗਿੱਪੀ ਗਰੇਵਾਲ ਨੇ ਇੱਕ ਅਜਿਹੇ ਬੇਪ੍ਰਵਾਹ ਨੌਜਵਾਨ ਦਾ ਕਿਰਦਾਰ ਨਿਭਾਇਆ ਹੈ, ਜੋ ਪਿੰਡ ਦੀਆਂ ਸੋਹਣੀਆਂ ਮੁਟਿਆਰਾਂ ਦਾ ਝਾਕਾ ਲੈਣ ਦਾ ਆਦੀ ਹੁੰਦਾ ਹੈ। ਫ਼ਿਲਮ ਵਿੱਚ ਇੱਕ ਨਹੀਂ, ਸਗੋਂ ਅਨੇਕਾਂ ਨਾਮਵਰ ਹਿਰੋਇਨਾਂ ਦਿਖਾਈ ਦਿੰਦੀਆਂ ਹਨ, ਜੋ ਸਮੇਂ-ਸਮੇਂ ਸਿਰ ਗਿਰਧਾਰੀ ਲਾਲ ਦੀ ਜ਼ਿੰਦਗੀ ਵਿੱਚ ਆਉਂਦੀਆਂ ਹਨ। ਫਿਲਮ ਵਿੱਚ ਪਿੰਡ ਦਾ ਸੱਭਿਆਚਾਰ ਦਿਖਾਉਣ ਲਈ 1940 ਦੇ ਸਮੇਂ ਦੇ ਪੁਰਾਣੇ ਘਰਾਂ ਦਾ ਸੈੱਟ ਲਿਆ ਗਿਆ ਹੈ।ਇਹ ਫਿਲਮ ਇੱਕ ਸਧਾਰਨ ਕਿਸਮ ਦੇ ਛੜੇ ਬੰਦੇ ਦੀ ਕਹਾਣੀ ਨੂੰ ਪੇਸ਼ ਕਰਦੀ ਹੈ, ਜਿਸ ਨੂੰ ਪਿੰਡ ਦੀਆਂ ਸਾਰੀਆਂ ਔਰਤਾਂ ਚੰਗੀਆਂ ਲਗਦੀਆਂ ਹਨ, ਪਰ ਉਹ ਕਿਸੇ ਨੂੰ ਚੰਗਾ ਨਹੀਂ ਲਗਦਾ। ਆਪਣੇ ਆਪ ਨੂੰ ਚੰਗਾ ਵਿਖਾਉਣ ਲਈ ਗਿਰਧਾਰੀ ਲਾਲ, ਜੋ ਸਕੀਮਾਂ ਘੜਦਾ ਹੈ, ਉਹੋ ਫਿਲਮ ਦੀ ਰੌਚਕਤਾ ਨੂੰ ਵਧਾਉਂਦੀਆਂ ਹਨ।ਫਿਲਮ ਦਾ ਗੀਤ ਸੰਗੀਤ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ। ਗਿੱਪੀ ਗਰੇਵਾਲ ਵੱਲੋਂ ਖੁਦ ਡਾਇਰੈਕਟ ਕੀਤੀ, ਇਸ ਫਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ, ਯਾਮੀ ਗੌਤਮ, ਤਨੁ ਗਰੇਵਾਲ, ਸੁਰੀਲੀ ਗੌਤਮ, ਪਾਇਲ, ਰਾਜਪੂਤ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਕਰਮਜੀਤ ਅਨਮੋਲ, ਸਰਦਾਰੀ ਸੋਹੀ, ਸੀਮਾ ਕੌਸ਼ਲ, ਪ੍ਰਭ ਗਰੇਵਾਲ, ਪਰਮਿੰਦਰ ਕੌਰ ਗਿੱਲ, ਰਾਜ ਧਾਲੀਵਾਲ, ਗੁਰਪ੍ਰੀਤ ਕੌਰ ਭੰਗ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।

Leave a Reply