Movie News

ਕੱਲ 17 ਜੂਨ ਨੂੰ ਰਿਲੀਜ਼ ਹੋਵੇਗਾ ਫ਼ਿਲਮ 'ਮਿੰਦੋ ਤਸੀਲਦਾਰਨੀ' ਦਾ ਨਵਾਂ ਗੀਤ 'ਕੱਚੀਏ ਲਗਰੇ'

ਪਾਲੀਵੁੱਡ ਪੋਸਟ- 28 ਜੂਨ ਨੂੰ ਵਰਲਡ ਵਾਈਡ ਰਿਲੀਜ਼ ਹੋਣ ਜਾ ਰਹੀ ਕਰਮਜੀਤ ਅਨਮੋਲ ਪ੍ਰੋਡਕਸ਼ਨ ਤੇ ਰੰਜੀਵ ਸਿੰਗਲਾ ਪ੍ਰੋਡਕਸ਼ਨ ਦੀ ਸਾਂਝੀ ਪੇਸ਼ਕਸ਼ ਪੰਜਾਬੀ ਫ਼ਿਲਮ ‘ਮਿੰਦੋ ਤਸੀਲਦਾਰਨੀ’ ਇਨੀਂ ਦਿਨੀਂ ਹਰ ਪਾਸੇ ਚਰਚਾ ‘ਚ ਹੈ।ਫ਼ਿਲਮ ਦੇ ਟਰੇਲਰ ਤੇ ਹੁਣ ਤੱਕ ਰਿਲੀਜ਼ ਹੋਏ ਗੀਤ ‘ਵੀਰੇ ਦੀਏ ਸਾਲੀਏ’ ਤੇ ‘ਸੁਰਮਾ’ ਨੂੰ ਦਰਸ਼ਕਾਂ ਵੱਲੋਂ ਵਧੀਆ ਹੁੰਗਾਰਾ ਮਿਲ ਰਿਹਾ ਹੈ।ਫ਼ਿਲਮ ਦੀ ਟੀਮ ਵੱਲੋਂ ਅੱਜ ਫ਼ਿਲਮ ਦੇ ਤੀਸਰੇ ਗੀਤ ‘ਕੱਚੀਏ ਲਗਰੇ’ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ।ਇਸ ਗੀਤ ਨੂੰ ਗਾਇਕ ਸਿਕੰਦਰ ਸਲੀਮ ਤੇ ਗਾਇਕਾ ਮੰਨਤ ਨੂਰ ਨੇ ਆਪਣੀ ਖੂਬਸੂਰਤ ਆਵਾਜ਼ ‘ਚ ਗਾਇਆ ਹੈ ਅਤੇ ਗੀਤ ਦੇ ਬੋਲ ਗੀਤਕਾਰ ਹਰਮਨਜੀਤ ਨੇ ਲਿਖੇ ਹਨ ਤੇ ਸੰਗੀਤ ਗੁਰਮੀਤ ਸਿੰਘ ਨੇ ਦਿੱਤਾ ਹੈ।

ਦੱਸ ਦਈਏ ਕਿ ਨਿਰਮਾਤਾ ਕਰਮਜੀਤ ਅਨਮੋਲ ਤੇ ਰੰਜੀਵ ਸਿੰਗਲਾ ਵਲੋਂ ਪ੍ਰੋਡਿਊਸ ਇਸ ਫ਼ਿਲਮ ‘ਚ ਖੁਦ ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਰਾਜਵੀਰ ਜਵੰਦਾ ਤੇ ਈਸ਼ਾ ਰਿੱਖੀ ਮੁੱਖ ਭੂਮਿਕਾ ਮੁੱਖ ਭੂਮਿਕਾ ਨਿਭਾਅ ਰਹੇ ਹਨ।ਰੁਮਾਂਸ, ਕਾਮੇਡੀ ਅਤੇ ਸ਼ਰਾਰਤਾਂ ਭਰਪੂਰ ਇਸ ਫ਼ਿਲਮ ਦੇ ਨਿਰਦੇਸ਼ਕ ਅਵਤਾਰ ਸਿੰਘ ਹਨ ਅਤੇ ਫ਼ਿਲਮ ਦੀ ਕਹਾਣੀ ਅਵਤਾਰ ਸਿੰਘ ਨੇ ਲਿਖੀ ਹੈ ਜੋ ਕਿ ਇੱਕ ਪਿੰਡ ਦੇ ਮਾਹੌਲ ਨੂੰ ਪੇਸ਼ ਕਰਦੀ ਹੈ। ਜਿੱਥੇ ਕਰਮਜੀਤ ਅਨਮੋਲ ਤੇ ਰਾਜਵੀਰ ਜਵੰਦਾ ਪਿੰਡ ਦੇ ਨੌਜਵਾਨਾਂ ਦੀ ਭੂਮਿਕਾ ਨਿਭਾਅ ਰਹੇ ਹਨ ਜਦਕਿ ਕਵਿਤਾ ਕੌਸ਼ਿਕ ਫ਼ਿਲਮ ‘ਚ ਤਸੀਲਦਾਰਨੀ ਅਫ਼ਸਰ ਦੀ ਭੂਮਿਕਾ ਨਿਭਾਉਂਦੀ ਹੋਈ ਨਜ਼ਰ ਆ ਰਹੀ ਹੈ ।ਇਸ ਫ਼ਿਲਮ ਦੇ ਡਾਇਲਾਗ ਟਾਡਾ ਬੈਨੀਪਾਲ ਨੇ ਲਿਖੇ ਹਨ।ਇਸ ਫ਼ਿਲਮ ਦੇ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਮੁਨੀਸ਼ ਸਾਹਨੀ ਹਨ।

170 Comments

Leave a Reply