Music

ਗਾਇਕ ਸਿੱਧੂ ਮੂਸੇਵਾਲਾ ਵਲੋਂ ਸਰਪੰਚੀ ਦੀ ਚੋਣ ਲੜ ਰਹੀ ਆਪਣੀ ਮਾਂ ਦੇ ਹੱਕ ‘ਚ ਚੋਣ ਪ੍ਰਚਾਰ

ਪਾਲੀਵੁੱਡ ਪੋਸਟ- ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜਕਲ ਗਾਇਕੀ ਦੀ ਥਾਂ ਪੰਚਾਇਤੀ ਚੋਣਾਂ ‘ਤੇ ਜ਼ਿਆਦਾ ਧਿਆਨ ਦਿੰਦੇ ਨਜ਼ਰ ਆ ਰਹੇ ਹਨ। ਦੱਸਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਸਰਪੰਚੀ ਚੋਣਾਂ ਵਿਚ ਮਾਨਸਾ ਦੇ ਪਿੰਡ ਮੂਸਾ ਤੋਂ ਆਪਣੀ  ਮਾਂ ਚਰਨ ਕੌਰ ਦੇ ਹੱਕ ਵਿਚ ਪ੍ਰਚਾਰ ਕਰਕੇ ਨਸ਼ਿਆਂ ਵਿਰੁੱਧ ਸੁਨੇਹਾ ਦੇਣ ਜਾ ਰਹੇ ਹਨ।ਸਿੱਧੂ ਮੂਸੇਵਾਲਾ ਤੇ ਉਸ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਹ ਕਿਸੇ ਅਹੁਦੇ ਜਾਂ ਲਾਲਚ ਲਈ ਨਹੀਂ ਸਗੋਂ ਨਸ਼ਾ ਮੁਕਤ ਚੋਣਾਂ ਕਰਨ ਲਈ ਚੋਣ ਮੈਦਾਨ ਵਿਚ ਆਏ ਹਨ। ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਭੋਲਾ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਪਤਨੀ ਨੂੰ ਚੋਣ ਮੈਦਾਨ ਵਿਚ ਇਸ ਕਰਕੇ ਉਤਾਰਿਆ ਹੈ ਤਾਂ ਕਿ ਉਹ ਆਪਣੇ ਤੌਰ ‘ਤੇ ਸਰਵੇ ਕਰਕੇ ਦੇਖ ਸਕਣ ਕਿ ਉਨ੍ਹਾਂ ਦਾ ਪਿੰਡ ਨਸ਼ਾ ਰਹਿਤ ਚੋਣਾਂ ਵਿਚ ਕਿਥੇ ਕੁ ਖੜ੍ਹਾ ਹੈ।ਜਾਣਕਾਰੀ ਅਨੁਸਾਰ ਚਰਨ ਕੌਰ ਇਸ ਤੋਂ ਪਹਿਲਾਂ ਵੀ ਪਿੰਡ ਦੇ ਪੰਚ ਰਹਿ ਚੁੱਕੇ ਹਨ।

 

 

Leave a Reply