ArticlesUpcoming Movies

ਨਵੀਂ ਤੇ ਦਿਲਚਸਪ ਕਹਾਣੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰੇਗੀ ਫ਼ਿਲਮ ‘ਮਾਂ ਦਾ ਲਾਡਲਾ’

ਆਉਣ
ਵਾਲੀ 16 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ ‘ਮਾਂ ਦਾ ਲਾਡਲਾ’ ਅੱਜ ਕੱਲ ਚਾਰੇ ਪਾਸੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜਦ ਤੋਂ ਇਸ ਫ਼ਿਲਮ ਦਾ ਟਰੇਲਰ ਲਾਂਚ ਹੋਇਆ ਹੈ ਉਸ ਦਿਨ ਤੋਂ ਹੀ ਦਰਸ਼ਕ ਇਸ ਫ਼ਿਲਮ ਦੀ ਸ਼ਿੱਦਤ ਨਾਲ ਉਡੀਕ ਕਰਦੇ ਨਜ਼ਰ ਆ ਰਹੇ ਹਨ।ਇਸ ਫ਼ਿਲਮ ਵਿੱਚ ਗਾਇਕ ਤੇ ਨਾਇਕ ਤਰਸੇਮ ਜੱਸੜ ਅਤੇ ਅਦਾਕਾਰਾ ਨੀਰੂ ਬਾਜਵਾ ਦੂਜੀ ਵਾਰ ਇਕੱਠੇ ਸਕ੍ਰੀਨ ਸਾਂਝੀ ਕਰਦੇ ਨਜ਼ਰ
ਆਉਣ
ਗੇ ਜਦ ਕਿ ਇਸ ਤੋਂ ਪਹਿਲਾਂ ਇਨਾਂ੍ਹ ਵਲੋਂ ਪੰਜਾਬੀ ਫਿਲਮ ‘ਊੜਾ ਆੜਾ’ ਇੱਕਠੇ ਕੀਤੀ ਗਈ ਸੀ।ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਵਲੋਂ ਵਲੋਂ ਨਿਰਦੇਸ਼ਿਤ ਇਸ ਫਿਲਮ ਵਿੱਚ ਤਰਸੇਮ ਜੱਸੜ ਅਤੇ ਨੀਰੂ ਬਾਜਵਾ ਤੋਂ ਇਲਾਵਾ ਰੂਪੀ ਗਿੱਲ, ਨਿਰਮਲ ਰਿਸ਼ੀ, ਨਸੀਮ ਵਿੱਕੀ, ਇਫਤਿਖਾਰ ਠਾਕੁਰ, ਕੇਸਰ ਪੀਆ, ਰੁਪਿੰਦਰ ਰੂਪੀ ਅਤੇ ਸੁਖਵਿੰਦਰ ਚਾਹਲ ਆਦਿ ਕਲਾਕਾਰ ਨਜ਼ਰ
ਆਉਣ
ਗੇ ।ਵੇਹਲੀ ਜਨਤਾ ਰਿਕਾਰਡਸ ਅਤੇ ਓਮਜੀ ਸਟਾਰ ਸਟੂਡੀਓਜ਼ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦੇ ਨਿਰਮਾਤਾ ਮਨਪ੍ਰੀਤ ਜੌਹਲ ਅਤੇ ਆਸ਼ੂ ਮੁਨੀਸ਼ ਸਾਹਨੀ ਹਨ।ਇਸ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਹੈ ਜੋ ਕਿ ਹੁਣ ਤੱਕ ਆਈਆਂ ਪਿਛਲੀਆਂ ਸਾਰੀਆਂ ਪੰਜਾਬੀ ਫ਼ਿਲਮਾਂ ਦੀਆਂ ਕਹਾਣੀਆਂ ਤੋਂ ਬਿਲਕੁੱਲ ਹੱਟ ਕੇ ਹੋਵੇਗੀ ਅਤੇ ਦਰਸ਼ਕਾਂ ਨੂੰ ਇਸ ਫਿਲਮ ‘ਚ ਇਕ ਅਲੱਗ ਕਹਾਣੀ ਦੇਖਣ ਨੂੰ ਮਿਲੇਗੀ।ਤਰੇਸਮ ਜੱਸੜ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀਆਂ ਹੁਣ ਤਕ ਆਈਆਂ ਸਾਰੀਆਂ ਫਿਲਮਾਂ ਵਿਚ ਜੀਅ-ਤੋੜ ਕੰਮ ਕੀਤਾ ਹੈ ਪਰ ‘ਮਾਂ ਦਾ ਲਾਡਲਾ’ ਲਈ ਸਾਰੀ ਟੀਮ ਨੇ ਵੱਖਰੀ ਮਿਹਨਤ ਕੀਤੀ ਅਤੇ ਇਹ ਫਿਲਮ ਇੱਕ ਕਾਮੇਡੀ ਅਤੇ ਪਰਿਵਾਰਕ ਡਰਾਮੇ ਦਾ ਇੱਕ ਪੂਰਾ ਪੈਕੇਜ ਹੈ ਜੋ ਦਰਸ਼ਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ।