FeaturedMovie News

ਯੂ. ਕੇ. ਦੇ ਇਨ੍ਹਾਂ ਥਿਏਟਰਾਂ 'ਚ ਰਿਲੀਜ਼ ਹੋਵੇਗੀ ਗਿੱਪੀ ਗਰੇਵਾਲ ਦੀ ਫ਼ਿਲਮ 'ਮੰਜੇ ਬਿਸਤਰੇ 2'

ਪਾਲੀਵੁੱਡ ਪੋਸਟ- 12 ਅਪ੍ਰੈਲ ਨੂੰ ਦੁਨੀਆਂ ਭਰ ‘ਚ ਪੰਜਾਬੀ ਫ਼ਿਲਮ ‘ਮੰਜੇ ਬਿਸਤਰੇ 2’ ਵੱਡੇ ਪੱਧਰ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਇਹ ਫ਼ਿਲਮ ਜਿੱਥੇ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਰਿਲੀਜ਼ ਹੋਵੇਗੀ, ਉਥੇ ਹੀ ਯੂ. ਕੇ. ਦੇ ਸਿਨੇਮਾਘਰਾਂ ‘ਚ ਵੀ ਪਰਦਾਪੇਸ਼ ਹੋਵੇਗੀ ਅਤੇ ਉਥੋਂ ਦੇ ਸਿਨੇਮਾਘਰਾਂ ਦੀ ਲਿਸਟ ਵੀ ਸਾਹਮਣੇ ਆ ਚੁੱਕੀ ਹੈ। ਇਸ ਦੀ ਜਾਣਕਾਰੀ ਫ਼ਿਲਮ ‘ਮੰਜੇ ਬਿਸਤਰੇ 2’ ਦੀ ਸਟਾਰਕਾਸਟ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ।ਫ਼ਿਲਮ ਦੇ ਨਿਰਮਾਤਾ ਅਤੇ ਹੀਰੋ ਗਿੱਪੀ ਗਰੇਵਾਲ ਵੱਲੋਂ ਇੰਸਟਾਗਰਾਮ ਅਤੇ ਫੇਸਬੁੱਕ ਪੇਜ਼ ‘ਤੇ ਇਸ ਸਬੰਧੀ ਇੱਕ ਪੋਸਟਰ ਸ਼ੇਅਰ ਕੀਤਾ ਗਿਆ ਹੈ ਕਿ ਯੂ. ਕੇ. ਦੇ ਇਨਾਂ ਥਿਏਟਰਾਂ ‘ਚ ਫ਼ਿਲਮ ‘ਮੰਜੇ ਬਿਸਤਰੇ 2’ ਰਿਲੀਜ਼ ਹੋਣੀ ਹੈ।ਦੱਸ ਦਈਏ ਕਿ ਇਸ ਫ਼ਿਲਮ ਵਿੱਚ ਖੂਬਸੂਰਤ ਅਦਾਕਾਰਾ ਸਿੰਮੀ ਚਾਹਲ ਤੇ ਗਿੱਪੀ ਗਰੇਵਾਲ ਦੀ ਰੁਮਾਂਟਿਕ ਜੋੜੀ ਪਹਿਲੀ ਵਾਰ ਪਰਦੇ ‘ਤੇ ਨਜ਼ਰ ਆਵੇਗੀ।’ਹੰਬਲ ਮੋਸ਼ਨ ਪਿਕਚਰਜ਼’ ਦੇ ਬੈਨਰ ਹੇਠ ਬਣੀ ਇਸ ਫ਼ਿਲਮ ਨੂੰ ਨਿਰਦੇਸ਼ਕ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ।ਗਿੱਪੀ ਗਰੇਵਾਲ ਦੀ ਕਹਾਣੀ ਤੇ ਪਟਕਥਾ ਅਧਾਰਤ ਇਸ ਫ਼ਿਲਮ ਦੇ ਡਾਇਲਾਗ ਨਰੇਸ਼ ਕਥੂਰੀਆ ਨੇ ਲਿਖੇ ਹਨ।ਫਿਲਮ ‘ਚ ਗਿੱਪੀ ਗਰੇਵਾਲ ਤੇ ਸਿਮੀ ਚਾਹਲ ਤੋਂ ਇਲਾਵਾ ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਸਰਦਾਰ ਸੋਹੀ, ਬੀ. ਐੱਨ. ਸ਼ਰਮਾ, ਜੱਗੀ ਸਿੰਘ, ਮਲਕੀਤ ਰੌਣੀ, ਰਾਣਾ ਜੰਗ ਬਹਾਦਰ, ਰਘਬੀਰ ਬੋਲੀ, ਬਨਿੰਦਰ ਬੰਨੀ, ਗੁਰਪ੍ਰੀਤ ਕੌਰ ਭੰਗੂ, ਨਿਸ਼ਾ ਬਾਨੋ, ਅਨੀਤਾ ਦੇਵਗਨ ਅਤੇ ਰੁਪਿੰਦਰ ਰੂਪੀ ਆਦਿ ਨੇ ਫ਼ਿਲਮ ਵਿੱਚ ਅਹਿਮ ਕਿਰਦਾਰ ਨਿਭਾਏ ਹਨ।

Leave a Reply