Articles

ਰੁਮਾਂਟਿਕਤਾ ਭਰੀ ਤੇ ਕਾਮੇਡੀ ਭਰਪੂਰ ਫ਼ਿਲਮ 'ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਟ੍ਰੇਲਰ ਰਿਲੀਜ਼, ਬਣਿਆ ਦਰਸ਼ਕਾਂ ਦੀ ਪਸੰਦ

‘ਹੰਬਲ
ਮੋਸ਼ਨ ਪਿਕਚਰਜ’ ਤੇ ‘ਓਮ ਜੀ ਸਟਾਰ ਸਟੂਡੀਓਸ’ ਬੈਨਰ ਹਮੇਸ਼ਾਂ ਸਫ਼ਲ ਫ਼ਿਲਮਾਂ ਦੇਣ ਕਰਕੇ ਚਰਚਾ ਵਿੱਚ ਰਹੇ ਹਨ। ਇਨਾਂ ਬੈਨਰਾਂ ਦੇ ਨਿਰਮਾਤਾ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਅਤੇ ਆਸੂ ਮੁਨੀਸ਼ ਸਾਹਨੀ ਨੇ ਹਮੇਸਾਂ ਹੀ ਚੰਗੇ ਵਿਸ਼ੇ ਵਾਲੀਆਂ ਅਰਥ ਭਰਪੂਰ ਫ਼ਿਲਮਾਂ ਦਾ ਨਿਰਮਾਣ ਕੀਤਾ ਹੈ।ਹੁਣ ਇਨਾਂ ਦੀ ਇੱਕ ਨਵੀਂ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਆਉਣ ਵਾਲੀ 2 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ਜੋ ਕਿ ਇੱਕ ਨਵੇਂ ਅਤੇ ਵੱਖਰੇ ਵਿਸ਼ੇ ਕਰਕੇ ਹਰ ਪਾਸੇ ਚਰਚਾ ‘ਚ ਹੈ। ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਦਰਸ਼ਕਾਂ ਵਲੋਂ ਇਸ ਫਿਲਮ ਦੇ ਟ੍ਰੇਲਰ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ ਜੋ ਕਿ ਹਾਲ ਹੀ ‘ਚ ਰਿਲੀਜ਼ ਹੋ ਚੁੱਕਾ ਹੈ ਅਤੇ ਬਹੁਤ ਹੀ ਸ਼ਾਨਦਾਰ ਤੇ ਕਾਮੇਡੀ ਦੇ ਨਾਲ ਭਰਭੂਰ ਹੋਣ ਕਰਕੇ ਦਰਸ਼ਕਾਂ ਵਲੋਂ ਬੇਹੱਦ ਹੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਸਬੰਧੀ ਗਿੱਪੀ ਗਰੇਵਾਲ ਦਾ ਕਹਿਣਾ ਹੈ ਕਿਹਾ ਕਿ ਇਹ ਫਿਲਮ ਦਰਸ਼ਕਾਂ ਨੂੰ ਨਿਸ਼ਚਿਤ ਰੂਪ ‘ਚ ਪਸੰਦ ਆਵੇਗੀ ਕਿਉਂਕਿ ਇਹ ਫ਼ਿਲਮ ਆਪਣੇ ਆਪ ਵਿੱਚ ਹੀ ਪੂਰਾ ਇੱਕ ਰੋਮਾਂਟਿਕ ਪੈਕੇਜ ਹੈ , ਜਿਸ ਵਿਚ ਰੋਮਾਂਸ, ਡਰਾਮਾ ਅਤੇ ਕਾਮੇਡੀ ਦੀ ਕੋਈ ਕਮੀ ਨਹੀਂ ਹੈ। ਇਸ ਫਿਲਮ ਵਿੱਚ ਮੁੱਖ ਭੂਮਿਕਾ ‘ਚ ਖੁਦ ਗਿੱਪੀ ਗਰੇਵਾਲ ਅਤੇ ਅਦਾਕਾਰਾ ਤਨੂੰ ਗਰੇਵਾਲ ਨਜ਼ਰ ਆਉਣਗੇ। ਨਰੇਸ਼ ਕਥੂਰੀਆ ਵਲੋਂ ਲਿਖੀ ਫ਼ਿਲਮ ਦੀ ਕਹਾਣੀ ਆਮ ਫ਼ਿਲਮਾਂ ਤੋਂ ਬਹੁਤ ਹਟਵੇਂ ਅਤੇ ਨਵੇਂ ਵਿਸ਼ੇ ਦੀ ਹੈ ਜੋ ਕਿ ਕਾਮੇਡੀ ਅਤੇ ਪਰਿਵਾਰਕ ਡਰਾਮੇ ਦਾ ਸੁਮੇਲ ਹੋਣ ਦੇ ਨਾਲ-ਨਾਲ ਅੱਜ ਦੇ ਸੋਸ਼ਲ ਮੀਡੀਆ ਜਨੂੰਨ ਅਤੇ ਨਵੇਂ ਯੁੱਗ ਦੀਆਂ ਡਿਜੀਟਲ ਗਲਤਫਹਿਮੀਆਂ ਨੂੰ ਦਰਸਾਉਂਦੀ ਹੈ।ਨਾਮੀ ਨਿਰਦੇਸ਼ਕ ਵਿਕਾਸ ਵਿਿਸ਼ਸ਼ਟ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਵਿਚ ਅਦਾਕਾਰ ਕਰਮਜੀਤ ਅਨਮੋਲ, ਸਰਦਾਰ ਸੋਹੀ, ਮਲਕੀਤ ਰੌਣੀ , ਧੀਰਜ ਕੁਮਾਰ, ਸਾਰਾ ਗੁਰਪਾਲ, ਸੀਮਾ ਕੌਸ਼ਲ, ਰਾਜ ਧਾਲੀਵਾਲ, ਹਰਿੰਦਰ ਭੁਲੱਰ, ਰਘਵੀਰ ਬੋਲੀ ਅਤੇ ਬਾਲ ਅਦਾਕਾਰ ਗੁਰਤੇਗ ਸਿੰਘ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।ਫਿਲਮ ਦਾ ਸੰਗੀਤ ਦੇਸੀ ਕਰਿਊ, ਮਿਕਸ ਸਿੰਘ ਅਤੇ ਜੈ ਕੇ ਵੱਲੋਂ ਦਿੱਤਾ ਗਿਆ।ਫ਼ਿਲਮ ਡ੍ਰਿਸਟੀਬਿਊਟਰ ‘ਓਮਜ਼ੀ ਗਰੁੱਪ’ ਮੁਨੀਸ਼ ਸਾਹਨੀ ਹਨ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਫ਼ਿਲਮ ਬਾਕਸ ਆਫਿਸ ‘ਤੇ ਧਮਾਲਾਂ ਪਾਵੇਗੀ।