Movie News

ਵਿਦੇਸ਼ਾਂ 'ਚ ਵਸਦੇ ਪੰਜਾਬੀ ਨੌਜਵਾਨਾਂ ਦੀ ਸਾਂਝ, ਮੁਸ਼ਕਲਾਂ ਤੇ ਜ਼ਿੰਦਗੀ 'ਤੇ ਝਾਤ ਪਾਉਂਦੀ ਫ਼ਿਲਮ 'ਚੱਲ ਮੇਰਾ ਪੁੱਤ' ਅੱਜ ਹੋਵੇਗੀ ਰਿਲੀਜ਼

ਪਾਲੀਵੁੱਡ ਪੋਸਟ- ਸਟਾਰ ਗਾਇਕ ਤੇ ਨਾਇਕ ਅਮਰਿੰਦਰ ਗਿੱਲ ਤੇ ਅਦਾਕਾਰਾ ਸਿੰਮੀ ਚਾਹਲ ਸਟਾਰਰ ਵਾਲੀ ਫ਼ਿਲਮ ‘ਚੱਲ ਮੇਰਾ ਪੁੱਤ’ ਅੱਜ ੨੬ ਜੁਲਾਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।।’ਰਿਦਮ ਬੁਆਏਜ਼ ਇੰਟਰਟੇਨਮੈਂਟ’, ‘ਗਿੱਲ ਨੈੱਟਵਰਕ’ ਅਤੇ ‘ਓਮ ਜੀ ਸਟਾਰ ਸਟੂਡੀਓ’ ਦੇ ਬੈਨਰ ਹੇਠ ਬਣੀ ਨਿਰਮਾਤਾ ਕਾਰਜ ਗਿੱਲ ਅਤੇ ਆਸ਼ੂ ਮੁਨੀਸ਼ ਸਾਹਨੀ ਦੀ ਇਸ ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਦੀ ਲਿਖੀ ਹੈ ਜੋ ਕਿ ਵਿਦੇਸ਼ਾਂ ‘ਚ ਪੜ੍ਹਨ ਗਏ ਵਿਦਿਆਰਥੀਆਂ ਦੀ ਜ਼ਿੰਦਗੀ ਅਤੇ ਉਥੇ ਕੱਚੇ ਤੌਰ ‘ਤੇ ਰਹਿੰਦੇ ਲੋਕਾਂ ਦੀ ਕਹਾਣੀ ਹੈ।ਇਹ ਫ਼ਿਲਮ ਰੋਜ਼ੀ-ਰੋਟੀ ਖ਼ਾਤਰ ਅਤੇ ਸੁਨਹਿਰੇ ਭਵਿੱਖ ਲਈ ਆਪਣਾ ਪਰਿਵਾਰ ਛੱਡ ਵਿਦੇਸ਼ ਗਏ ਨੌਜਵਾਨਾਂ ਦੀ ਜ਼ਿੰਦਗੀ ਨਾਲ ਜੁੜੀ ਹੈ।ਵਿਦੇਸ਼ਾਂ ‘ਚ ਨੌਜਵਾਨਾਂ ਨੂੰ ਰੋਜ਼ਗਾਰ ਕਮਾਉਣ ਤੇ ਪੱਕੇ ਹੋਣ ਖ਼ਾਤਰ ਕਿ ਕਿ ਪਾਪੜ ਵੇਲਣੇ ਪੈਂਦੇ ਹਨ ਨੂੰ ਇੱਕ ਨਵੇਂ ਕੰਸੇਪਟ ਨਾਲ ਪਰਦੇ ਤੇ ਪੇਸ਼ ਕੀਤਾ ਜਾਵੇਗਾ।ਇਹ ਫ਼ਿਲਮ ਵੱਖ-ਵੱਖ ਧਰਮਾਂ, ਸੂਬਿਆਂ ਅਤੇ ਮੁਲਕਾਂ ਤੋਂ ਆਏ ਨੌਜਵਾਨਾਂ ਦੀ ਵਿਦੇਸ਼ਾਂ ਵਿਚ ਸਾਂਝ, ਮੁਸ਼ਕਲਾਂ ਅਤੇ ਜ਼ਿੰਦਗੀ ਨੂੰ ਪੇਸ਼ ਕਰਦੀ ਹੋਈ ਪੰਜਾਬੀ ਮੁੰਡਿਆਂ ਦੀ ਜ਼ਿੰਦਗੀ ਨੂੰ ਬਿਆਨ ਕਰੇਗੀ। ਆਪਣੀਆਂ ਜ਼ਮੀਨਾਂ ਵੇਚ ਕੇ ਵਿਦੇਸ਼ਾਂ ‘ਚ ਗਏ ਪੰਜਾਬੀ ਉੱਥੇ ਕਿਹੋ ਜਿਹੇ ਬੁੱਲੇ ਲੁੱਟ ਰਹੇ ਹਨ ਇਹ ਇਸ ਫ਼ਿਲਮ ਤੋਂ ਪਤਾ ਲੱਗੇਗਾ। ਇਸ ਫ਼ਿਲਮ ਰਾਹੀਂ ਲੋੜ ਪੈਣ ‘ਤੇ ਇਕਜੁੱਟ ਹੁੰਦੇ ਪੰਜਾਬੀਆਂ ਦੇ ਸੁਭਾਅ ਨੂੰ ਪਰਦੇ ‘ਤੇ ਪੇਸ਼ ਕਰੇਗੀ।ਨਿਰਦੇਸ਼ਕ ਜਨਜੋਤ ਸਿੰਘ ਵਲੋਂ ਨਿਰਦੇਸ਼ਿਤ ਇਸ ਫਿਲਮ ਵਿੱਚ ਅਮਰਿੰਦਰ ਗਿੱਲ ਦੇ ਨਾਲ ਅਦਾਕਾਰਾ ਸਿੰਮੀ ਚਾਹਲ, ਹਰਦੀਪ ਗਿੱਲ, ਗੁਰਸ਼ਬਦ ਅਤੇ ਪਾਕਿਸਤਾਨੀ ਡਰਾਮਾ ਦੇ ਕਲਾਕਾਰ ਅਕਰਮ ਉਦਾਸ, ਨਾਸਿਰ ਚਿਨੌਟੀ ਅਤੇ ਇਫਤਿਖਾਰ ਠਾਕੁਰ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਅਮਰਿੰਦਰ ਗਿੱਲ ਦੀ ਸਹਿਜ ਭਰਪੂਰ ਅਦਾਕਾਰੀ, ਦਿਲ ਟੁੰਬਵਾਂ ਸੰਗੀਤ ਅਤੇ ਸ਼ਾਨਦਾਰ ਪੇਸ਼ਕਾਰੀ ਇਸ ਫ਼ਿਲਮ ਦਾ ਅਹਿਮ ਧੁਰਾ ਹਨ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ‘ਚ ਪਿਛਲੇ ਕਈ ਦਿਨਾਂ ਤੋਂ ਬਹੁਤ ਉਤਸੁਕਤਾ ਬਣੀ ਹੋਈ ਹੈ।

1 Comment

Leave a Reply