ArticlesFeaturedMusicUpcoming Movies

'ਸ਼ਾਵਾ ਨੀ ਗਿਰਧਾਰੀ ਲਾਲ' ਦੇ ਟਾਈਟਲ ਟਰੈਕ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ

ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਗਿੱਪੀ ਗਰੇਵਾਲ ਦੀ ਆਉਂਦੇ ਸ਼ੁੱਕਰਵਾਰ ਯਾਨੀ 17 ਦਸੰਬਰ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ਦਾ ਟਾਈਟਲ ਟਰੈਕ ਬੀਤੀ ਕੱਲ ਆਊਟ ਹੋ ਚੁੱਕਿਆ ਹੈ, ਜਿਸ ਨੂੰ ਮਸ਼ਹੂਰ ਗਾਇਕ ਸਤਿੰਦਰ ਸਰਤਾਜ ਨੇ ਆਪਣੀ ਖੂਬਸੂਰਤ ਆਵਾਜ਼ ਨਾਲ ਸ਼ਿੰਗਾਰਿਆ ਹੈ।ਇਸ ਗੀਤ ਦੇ ਬੋਲ ਖੁਦ ਸਤਿੰਦਰ ਸਰਤਾਜ ਵਲੋਂ ਕਲਮਬੱਧ ਕੀਤਾ ਹਨ, ਜਿਸ ਦਾ ਮਿਊਜ਼ਿਕ ਜਤਿੰਦਰ ਸ਼ਾਹ ਨੇ ਤਿਆਰ ਕੀਤਾ ਹੈ। ਇਸ ਟਾਈਟਲ ਟਰੈਕ ਨੂੰ ਹੰਬਲ ਮਿਊਜ਼ਿਕ ਨੇ ਆਪਣੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ ਹੈ।ਇਸ ਗੀਤ ‘ਚ ਕੁਦਰਤ ਅਤੇ ਸਾਦਗੀ ਵਾਲੇ ਜੀਵਨ ਦੀ ਗੱਲ ਕੀਤੀ ਗਈ ਹੈ ਜਿਸ ਨੂੰ ਦਰਸ਼ਕਾਂ  ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਦੱਸ ਦਈਏ ਕਿ ਹੰਬਲ ਮੋਸ਼ਨ ਪਿਕਚਰਜ਼, ਪੂਜਾ ਐਂਟਰਟੇਨਮੈਂਟ ਤੇ ਓਮਜੀ ਸਟਾਰ ਸਟੂਡੀਓਜ਼ ਦੀ ਪੇਸ਼ਕਸ਼ ਹੈ ਇਸ ਫਿਲਮ ਦੇ  ਨਿਰਮਾਤਾ ਗਿੱਪੀ ਗਰੇਵਾਲ, ਵਾਸ਼ੂ ਭਗਨਾਨੀ ਅਤੇ ਆਸ਼ੂ ਮੁਨੀਸ਼ ਸਾਹਨੀ ਹਨ ।ਫਿਲਮ ਦੇ ਨਿਰਦੇਸ਼ਕ ਖੁਦ ਗਿੱਪੀ ਗਰੇਵਾਲ  ਹਨ ਅਤੇ  ਫ਼ਿਲਮ ਦੀ ਕਹਾਣੀ ਵੀ ਗਿੱਪੀ ਗਰੇਵਾਲ ਨੇ ਲਿਖੀ ਹੈ  ਜਦਕਿ ਡਾਇਲਾਗ ਤੇ ਸਕਰੀਨ ਪਲੇਅ ਰਾਣਾ ਰਣਬੀਰ ਨੇ ਲਿਖੇ ਹਨ। ਇਸ ਫ਼ਿਲਮ ਵਿਚ ਗਿੱਪੀ ਗਰੇਵਾਲ ਦੇ ਨਾਲ ਅਦਾਕਾਰਾ ਨੀਰੂ ਬਾਜਵਾ, ਹਿਮਾਂਸ਼ੀ ਖੁਰਾਣਾ, ਸਾਰਾ ਗੁਰਪਾਲ, ਯਾਮੀ ਗੌਤਮ, ਤਨੂ ਗਰੇਵਾਲ, ਸੁਰੀਲੀ ਗੌਤਮ, ਪਾਇਲ ਰਾਜਪੂਤ, ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਕਰਮਜੀਤ ਅਨਮੋਲ, ਸਰਦਾਰ ਸੋਹੀ, ਸੀਮਾ ਕੋਸ਼ਲ, ਪ੍ਰਭ ਗਰੇਵਾਲ, ਪਰਮਿੰਦਰ ਕੌਰ ਗਿੱਲ, ਰਾਜ ਧਾਲੀਵਾਲ, ਗੁਰਪ੍ਰੀਤ ਕੌਰ ਭੰਗੂ ਆਦਿ ਕਲਾਕਾਰਾਂ ਨੇ ਅਹਿਮ ਕਿਰਦਾਰ ਨਿਭਾਏ ਹਨ।

ਹਰਜਿੰਦਰ ਸਿੰਘ

 

Leave a Reply