Movie News

ਫ਼ਿਲਮ 'ਜ਼ੋਰਾ-ਦਾ ਸੈਂਕਡ ਚੈਪਟਰ' ਦੇ ਟੀਜਰ ਨੂੰ ਦਰਸ਼ਕਾਂ ਵਲੋਂ ਮਿਲ ਰਿਹੈ ਖੂਬ ਪਿਆਰ

ਪਾਲੀਵੁੱਡ ਪੋਸਟ-ਪੰਜਾਬੀ ਫ਼ਿਲਮ ‘ਜ਼ੋਰਾ-ਦਾ ਸੈਂਕਡ ਚੈਪਟਰ’ ਦਾ ਟੀਜਰ ਸੋਸ਼ਲ ਮੀਡੀਆ ‘ਤੇ ਰੱਜ ਕੇ ਵਾਇਰਲ ਹੋ ਰਿਹਾ ਹੈ ਜੋ ਕਿ ਯੂਟਿਊਬ ‘ਤੇ ਹੁਣ ਤੱਕ ਅੱਠ ਲੱਖ ਦੇ ਕਰੀਬ ਦੇਖਿਆ ਜਾ ਚੁੱਕਾ ਹੈ।।’ਬਠਿੰਡੇ ਵਾਲੇ ਬਾਈ ਫ਼ਿਲਮਜ਼’, ‘ਲਾਊਡ ਰੋਰ ਫਿਲਮ’ ਐਂਡ ‘ਰਾਜ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਬਣੀ ਇਹ ਫਿਲਮ 6 ਮਾਰਚ 2020 ਨੂੰ ਸਿਨੇਮਾਘਰਾਂ ‘ਚ ਪਰਦਾਪੇਸ਼ ਹੋਵੇਗੀ।ਨਿਰਮਾਤਾ ਹਰਪ੍ਰੀਤ ਸਿੰਘ ਦੇਵਗਨ, ਮਨਦੀਪ ਸਿੰਘ ਸਿੱਧੂ, ਜੈਰੀ ਬਰਾੜ, ਬਿਮਲ ਚੋਪੜਾ ਅਤੇ ਅਮਰਿੰਦਰ ਸਿੰਘ ਰਾਜੂ ਵਲੋਂ ਪ੍ਰੋਡਿਊਸ ਇਸ ਫਿਲਮ ਦੇ ਲੇਖਕ-ਨਿਰਦੇਸ਼ਕ ਅਮਰਦੀਪ ਸਿੰਘ ਗਿੱਲ ਹਨ। ਪੰਜਾਬੀ ਫ਼ਿਲਮਾਂ ਦੇ ਐਕਸ਼ਨ ਹੀਰੋ ਦੀਪ ਸਿੱਧੂ ਅਤੇ ਪੰਜਾਬੀ ਗਾਇਕ ਸਿੰਗਾਂ ਦੀ ਮੁੱਖ ਭੂਮਿਕਾ ਵਾਲੀ ਇਸ ਫ਼ਿਲਮ ‘ਚ ਵੱਡੀ ਸਟਾਰਕਾਸਟ ਨਜ਼ਰ ਆਉਣ ਵਾਲੀ ਹੈ ਅਤੇ ਇਨਾਂ ਸਿਤਾਰਿਆਂ ‘ਚ ਧਰਮਿੰਦਰ, ਗੁੱਗੂ ਗਿੱਲ, ਜਪੁਜੀ ਖਹਿਰਾ, ਮਾਹੀ ਗਿੱਲ, ਆਸ਼ੀਸ ਦੁੱਗਲ, ਹੌਬੀ ਧਾਲੀਵਾਲ, ਕੁੱਲ ਸਿੱਧੂ, ਯਾਦ ਗਰੇਵਾਲ, ਸੋਨਪ੍ਰੀਤ ਜਵੰਦਾ ਅਤੇ ਮੁਕੇਸ਼ ਤਿਵਾੜੀ ਆਦਿ ਦੇ ਸ਼ਾਮਲ ਹਨ।ਇਹ ਫਿਲਮ ਸਾਲ 2017 ਦੀ ਚਰਚਿਤ ਫਿਲਮ ‘ਜ਼ੋਰਾ ਦਸ ਨੰਬਰੀਆਂ’ ਦਾ ਹੀ ਦੂਜਾ ਭਾਗ ਹੈ ਜਿਸ ਦੀ ਕਹਾਣੀ ਪੰਜਾਬ ਪੁਲਸ , ਰਾਜਸੀ ਲੋਕਾਂ ਅਤੇ ਆਮ ਲੋਕਾਂ ਦੁਆਲੇ ਸਬੰਧਿਤ ਹੈ। ਫਿਲਮ ਦਾ ਸੰਗੀਤ ਮਿਊਜਿੰਕ ਇੰਮਪਾਇਰ, ਸਨੀ ਬਾਵਰਾ ਤੇ ਇੰਦਰ ਬਾਵਰਾ ਨੇ ਤਿਆਰ ਕੀਤਾ ਹੈ ਅਤੇ ਫਿਲਮ ਦੇ ਗੀਤ ਗਿੱਪੀ ਗਰੇਵਾਲ, ਲਾਭ ਹੀਰਾ ਤੇ ਸਿੰਗਾਂ ਵਲੋਂ ਗਏ ਹਨ।