Music

ਬੱਬੂ ਮਾਨ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਸ਼ੋਅ ਦੀਆਂ ਤਿਆਰੀਆਂ ਮੁਕੰਮਲ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ 21 ਮਾਰਚ ਨੂੰ ਵਿਦਿਆਰਥੀਆਂ ਵੱਲੋਂ ਕਰਵਾਏ ਜਾ ਰਹੇ ਗਾਇਕ ਬੱਬੂ ਮਾਨ ਦੇ ਸ਼ੋਅ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸ਼ੋਅ ਸਬੰਧੀ ਅੱਜ ਵਿਦਿਆਰਥੀਆਂ ਦੇ ਵਫ਼ਦ ਨੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਨਾਲ ਬੈਠਕਾਂ ਕੀਤੀਆਂ। ਪ੍ਰਬੰਧਕਾਂ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ.ਘੁੰਮਣ ਨਾਲ ਵੀ ਬੈਠਕ ਕੀਤੀ। ਵਿਦਿਆਰਥੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਸ਼ੋਅ ਲਈ ਪੂਰਾ ਸਹਿਯੋਗ ਦੇ ਰਿਹਾ ਹੈ। ਪ੍ਰਬੰਧਕਾਂ ਨੇ ਬੱਬੂ ਮਾਨ ਦੇ ਇਸ ਸ਼ੋਅ ਲਈ ਗ਼ਲਤ ਅਫ਼ਵਾਹਾਂ ਤੋਂ ਵਿਦਿਆਰਥੀਆਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੰਦਿਆਂ ਸ਼ੋਅ ਨੂੰ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਮੰਗਿਆ ਹੈ। ਉਧਰ, ਬੱਬੂ ਮਾਨ ਨੇ ਆਪਣੇ ਆਫੀਸ਼ੀਅਲ ਫੇਸਬੁੱਕ ਪੇਜ ‘ਤੇ ਸਤਿ ਸ੍ਰੀ ਅਕਾਲ ਕਹਿੰਦਿਆਂ ਆਪਣੇ ਸਰੋਤਿਆਂ ਨੂੰ ਸ਼ੋਅ ’ਚ ਪੁੱਜਣ ਦਾ ਸੱਦਾ ਦਿੱਤਾ ਹੈ।

Leave a Reply